Skip to content Skip to footer

ਖਹਿਰਾ ਦੀ ਨਵੀਂ ਪਾਰਟੀ ਦਾ ਨਾਮ ਆਇਆ ਸਾਹਮਣੇ

ਚੰਡੀਗੜ੍ਹ:ਆਪ ਤੋਂ ਮੁੱਅਤਲ ਕੀਤੇ ਗਏ ਭੁੱਲਥ ਵਿਧਾਇਕ ਤੇ ਸਾਬਕਾ ਵਿਰੋਧੀ ਧਿਰ ਨੇਤਾ ਸੁਖਪਾਲ ਸਿੰਘ ਖਹਿਰਾ ਛੇਤੀ ਹੀ ਨਵੇਂ ਮੋਰਚੇ ਦਾ ਐਲਾਨ ਕਰ ਸਕਦੇ ਹਨ। ਹੁਣ ਕਿਆਸ ਲਗਾਏ ਜਾ ਰਹੇ ਹਨ ਕਿ ਖਹਿਰਾ ਦੀ ਨਵੀਂ ਪਾਰਟੀ ਦਾ ਨਾਮ ਪੰਜਾਬ ਏਕਤਾ ਪਾਰਟੀ ਹੋ ਸਕਦਾ ਹੈ।

ਖਹਿਰਾ ਨੇ ਸ਼ੋਸਲ ਮੀਡੀਆ ਉੱਤੇ ਇੱਕ ਫ਼ੋਟੋ ਪੋਸਟ ਕਰਕੇ ਇਨ੍ਹਾਂ ਕਿਆਸਾਂ ਨੂੰ ਹੋਰ ਹਵਾ ਦੇ ਦਿੱਤੀ ਹੈ। ਇਸ ਦੇ ਨਾਲ ਹੀ ਖਹਿਰਾ ਨੇ ਉਨ੍ਹਾਂ ਦੋਸਾਂ ਉੱਤੇ ਵੀ ਸਫ਼ਾਈ ਦਿੱਤੀ ਹੈ ਕਿ ਉਹ ਦੋ ਸਾਲ ਪਹਿਲਾਂ ਬੀਜੇਪੀ ਪ੍ਰਧਾਨ ਅਮਿਤ ਸ਼ਾਹ ਨੂੰ ਮਿਲੇ ਸਨ। ਖਹਿਰਾ ਨੇ ਕਿਹਾ ਕਿ ਉਹ ਝੂਠੇ ਦੋਸ਼ਾਂ ਦੀ ਪਰਵਾਹ ਨਹੀਂ ਕਰਦੇ ਤੇ ਆਪਣੀ ਜੰਗ ਜਾਰੀ ਰੱਖਣਗੇ।

Leave a comment

0.0/5